ਪੰਚਾਇਤਾਂ ਭੰਗ ਕਰਨ ਤੇ ਪੰਜਾਬ ਸਰਕਾਰ ਦਾ U- Turn,ਹੁਣੇ ਹੁਣੇ ਆਈ ਵੱਡੀ Update

Harjeet Singh
2 Min Read

ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਰਾਜ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਹੈ।ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ‘ਆਪ’ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਤਹਿਤ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕ ਬਿਨਾਂ ਕਿਸੇ ਕਾਰਨ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ?

ਦੱਸ ਦਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਤੇ ਬੇਇਨਸਾਫ਼ੀ ਦੱਸਿਆ ਗਿਆ ਸੀ।ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਪੰਚਾਇਤੀ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਰਾਜ ਸਰਕਾਰ ਵੱਲੋਂ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਤੇ ਪੇਂਡੂ ਵਿਕਾਸ ਅਫ਼ਸਰ ਨੂੰ ਪ੍ਰਬੰਧਕ ਨਿਯੁਕਤ ਕੀਤਾ ਗਿਆ ਸੀ।

ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣਗੀਆਂ। ਸੂਤਰਾਂ ਅਨੁਸਾਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ, ਜਦਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਖਾਲਿਸਤਾਨੀ ਰਿੰਦਾ ਗਰੁੱਪ ਦੇ 6 ਮੈਂਬਰ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸੀ ਪਲਾਨਿੰਗ

Share This Article
Leave a comment