ਜਿਲੇ ਵਿੱਚ ਇੱਕ ਵਿਆਹੁਤਾ ਅਤੇ ਉਸਦੇ ਸਹੁਰਾ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਆਹੁਤਾ ਲੜਕੀ ਕਿਰਨਾਂ ਨੇ ਦੱਸਿਆ ਕਿ ਉਹ ਸਿਰਸਾ ਦੀ ਰਹਿਣ ਵਾਲੀ ਹੈ ਅਤੇ ਉਸਦਾ ਵਿਆਹ ਫਿਰੋਜ਼ਪੁਰ ਦੇ ਪਿੰਡ ਹਬੀਬ ਵਾਲਾ ਵਿੱਚ ਹੋਇਆ ਸੀ। ਪੀੜਦ ਨੇ ਦੋਸ਼ ਲਾਏ ਹਨ ਕਿ ਉਸਦੇ ਮਾਮੇ ਉਸਨੂੰ ਸਹੁਰਾ ਪਰਿਵਾਰ ਛੱਡਣ ਲਈ ਕਹਿ ਰਹੇ ਸਨ।
ਇਥੋਂ ਤੱਕ ਕਿ ਉਨ੍ਹਾਂ ਉਸਦੇ ਪਤੀ ਤੇ ਇਹ ਵੀ ਦੋਸ਼ ਲਗਾਏ ਹਨ ਕਿ ਉਸਦਾ ਪਤੀ ਖੁਸਰਾ ਹੈ ਤੇ ਉਹ ਉਸਨੂੰ ਛੱਡ ਦੇ। ਪੀੜਤ ਦੇ ਦੋਸ਼ ਹਨ ਕਿ ਅਗਰ ਉਹ ਆਪਣੇ ਪਤੀ ਨੂੰ ਨਹੀਂ ਛੱਡਣਾ ਚਾਹੰਦੀ ਤਾਂ ਉਹ ਆਪਣੀ ਨਨਾਣ ਦਾ ਵਿਆਹ ਆਪਣੇ ਭਰਾ ਨਾਲ ਕਰਵਾ ਦੇ। ਪੀੜਤ ਦਾ ਕਹਿਣਾ ਹੈ ਕਿ ਜਦ ਉਸਨੇ ਉਨ੍ਹਾਂ ਦੀ ਕੋਈ ਵੀ ਗੱਲ ਨਾ ਮੰਨੀ ਤਾਂ ਉਨ੍ਹਾਂ ਨੇ ਉਸਦੇ ਸਹੁਰਾ ਘਰ ਵਿੱਚ ਆਕੇ ਸਹੁਰਾ ਪਰਿਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਉਹਨਾਂ ਨੇ ਘਰੇਲੂ ਸਮਾਨ ਦੀ ਭੰਨਤੋੜ ਵੀ ਕੀਤੀ ਗਈ। ਇਸ ਦੌਰਾਨ ਲੜਕੀ ਦੇ ਸਹੁਰਾ ਪਰਿਵਾਰ ਨੇ ਮੰਗ ਕੀਤੀ ਹੈ ਕਿ ਹਮਲਾਵਰਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਹਸਪਤਾਲ ਵਿੱਚ ਦਾਖਲ ਜਦੋਂ ਦੂਸਰੀ ਧਿਰ, ਲੜਕੀ ਦੇ ਮਾਮਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾ ਨੂੰ ਝੂਠਾ ਦੱਸਿਆ। ਇਸ ਦੌਰਾਨ ਕਿੰਦਰ ਸਿੰਘ ਵਾਸੀ ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਭਾਣਜੀ ਪਿੰਡ ਹਬੀਬ ਵਾਲਾ ਵਿਖੇ ਵਿਆਹੀ ਹੋਈ ਹੈ।
ਜਿਸਨੇ ਖੁਦ ਉਨ੍ਹਾਂ ਨੂੰ ਮਿਲਣ ਲਈ ਬੁਲਾਇਆ ਸੀ ਅਤੇ ਜਦ ਉਹ ਉਥੇ ਪਹੁੰਚੇ ਤਾਂ ਲੜਕੀ ਦੇ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਤੇ ਝੂਠੇ ਇਲਜਾਮ ਲਗਾ ਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀ ਪ੍ਰਸ਼ਾਸਨ ਨੂੰ ਸਹੀ ਜਾਂਚ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ