ਦੇਖੋ ਪੰਜਾਬ ਦੇ ਮੌਸਮ ਦਾ ਹਾਲ 23 ਤੋ 25 ਸਤੰਬਰ ਤੱਕ

Harjeet Singh
2 Min Read

ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ

ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ।ਇਸ ਦੇ ਨਾਲ ਹੀ ਪੰਜਾਬ ‘ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ ‘ਚ ਆਮ ਨਾਲੋਂ 12 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਜੂਨ ਮਹੀਨੇ ਤੋਂ ਹੁਣ ਤੱਕ 404.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4 ਫੀਸਦੀ ਘੱਟ ਹੈ।

ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ‘ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਵੇਗਾ।

Share This Article
Leave a comment