ਲੁਧਿਆਣਾ ‘ਚ ਪਤੀ ਨੇ ਪਤਨੀ ਦਾ ਹੀ ਕੀਤਾ ਕਤਲ

Harjeet Singh
3 Min Read

ਸ਼ਹਿਰ ਦੇ ਗੁਰਦੇਵ ਨਗਰ ਵਿੱਚ ਬੀਤੀ ਰਾਤ ਕਰਵਾ ਚੌਥ ਵਾਲੇ ਦਿਨ ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਸੇਵਾ ਮੁਕਤ ਡੀਏ ਹਰਚਰਨ ਸਿੰਘ (85) ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰਦੇਵ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਬੁੱਧਵਾਰ ਨੂੰ ਦੁਪਹਿਰ ਤੋਂ ਬਾਅਦ ਦੋਵਾਂ ਵਿਚਕਾਰ ਹੋਏ ਝਗੜੇ ਦੇ ਦੌਰਾਨ ਹਰਚਰਨ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਦੇ ਸਿਰ ਵਿੱਚ ਦਾਤ ਨਾਲ ਵਾਰ ਕਰ ਕੇ

ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਇਸ ਤੋਂ ਬਾਅਦ ਜਖ਼ਮੀ ਨੂੰ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਮਨਜੀਤ ਕੌਰ ਦਮ ਤੋੜ ਚੁੱਕੀ ਸੀ। ਇਸ ਦੀ ਸ਼ਿਕਾਇਤ ਮ੍ਰਿਤਕ ਮਨਜੀਤ ਕੌਰ ਦੇ ਬੇਟੇ ਨੇ ਪੁਲਿਸ ਨੂੰ ਦਿੱਤੀ ਅਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਥਾਣਾ ਮੁਖੀ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਮੌਤ ਦੇ ਕਾਰਨ ਕੀ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਮਾਮਲਾ ਹਾਈ ਪ੍ਰੋਫਾਈਲ ਹੋਣ ਕਰਕੇ ਪੁਲਿਸ ਬਹੁਤਾ ਕੁਝ ਦੱਸਣ ਨੂੰ ਤਿਆਰ ਨਹੀਂ ਹੈ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਕਿਸ ਚੀਜ਼ ਨਾਲ ਹਮਲਾ ਕੀਤਾ ਇਹ ਪੋਸਟ ਮਾਰਟਮ ਰਿਪੋਰਟ ਤੋਂ ਪਤਾ ਲਗੇਗਾ। ਕਾਰਨ ਕੋਈ ਘਰੇਲੂ, ਆਪਸੀ ਲੜਾਈ ਜਾਂ ਫਿਰ ਡਿਪਰੈੱਸ਼ਨ ਕਾਰਨ ਵੀ ਹੋ ਸਕਦਾ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment