Ludhiana School Girl:ਇੱਕ ਵਿਦਿਆਰਥਣ ਨੇ ਸਕੂਲ ਦੀ ਇਮਾਰਤ ਤੋਂ ਮਾਰੀ ਛਾਲ

Harjeet Singh
2 Min Read

Ludhiana School Girl:ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ,ਲੁਧਿਆਣਾ ਦੇ ਸਟਾਰ ਰੋਡ ਲੋਹਾਰਾ ਵਿਖੇ ਇੱਕ ਨਿੱਜੀ ਸਕੂਲ ’ਚ ਇੱਕ ਵਿਦਿਆਰਥਣ ਵੱਲੋਂ ਸਕੂਲ ਦੀ ਇਮਾਰਤ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਕਮਰ ਅਤੇ ਰੀੜ੍ਹ ਦੀ ਹੱਡੀ ਟੁੱਟ ਗਈ। ਜਿਸ ਦੇ ਚੱਲਦੇ ਉਸਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਵਿਦਿਆਰਥਣ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਬੀਤੇ ਦਿਨੀ ਸਕੂਲ ਸਟਾਫ ਵੱਲੋਂ ਵਿਦਿਆਰਥਣ ਦੀ ਬਾਹ ’ਤੇ ਚੋਰ ਲਿਖਿਆ ਅਤੇ ਪੁਰੇ ਸਕੂਲ ਵਿੱਚ ਘੁੰਮਿਆ ਜਿਸ ਕਰਕੇ ਵਿਦਿਆਰਥਣ ਨੇ ਸਕੂਲ ਦੀ ਬਿਲਡਿੰਗ ਤੋਂ ਛਾਲ ਮਾਰ ਦਿੱਤੀ। ਫਿਲਹਾਲ ਵਿਦਿਆਰਥਣ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

ਦੂਜੇ ਪਾਸੇ ਪਰਿਵਾਰਿਕ ਮੈਂਬਰਾਂ ਵੱਲੋਂ ਸਕੁਲ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸਕੂਲ ਦੇ ਵਲੋਂ ਵਿਦਿਆਰਥਣ ਦੇ ਇਲਾਜ਼ ਲਈ 1.5 ਲੱਖ ਰੁਪਏ ਦਿੱਤੇ ਅਤੇ ਉਸ ਤੋਂ ਬਾਅਦ ਇਲਾਜ਼ ਲਈ ਪੈਸੇ ਦੇਣ ਤੋਂ ਸਕੂਲ ਪ੍ਰਸ਼ਾਸ਼ਨ ਨੇ ਮਨਾ ਕਰ ਦਿੱਤਾ ਹੈ ਜਿਸ ਤੋਂ ਬਾਅਦ ਸਮਾਜ ਸੇਵੀ ਗੁਰਜੀਤ ਸ਼ੀਹ ਵਲੋਂ ਵਿਦਿਆਰਥਣ ਦੇ ਮਾਪਿਆਂ ਨਾਲ ਧਰਨਾ ਦਿੱਤਾ ਜਾ ਰਿਹਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

Share This Article
Leave a comment