Tuition ਤੋਂ ਵਾਪਿਸ ਆਉਂਦੇ ਬੱਚੇ ਨੂੰ ਮਿਲਿਆ ਜੋ ਗਲੀ ਚੋਂ ਦੇਖ ਉੱਡੇ ਹੋਸ਼ ਬਾਪ ਦੇ

Harjeet Singh
3 Min Read

ਤਰਨ ਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਗੁਟਕਾ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ। ਗਲੀ ਵਿੱਚ ਗੁਟਕਾ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ। ਇਸ ਘਟਨਾ ਨਾਲ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਬੰਧਤ ਥਾਣੇ ਦੀ ਪੁਲਿਸ ਨੇ ਖਾਲੜਾ ਵਾਸੀ ਸੁਖਦੇਵ ਸਿੰਘ ਦੀ ਸ਼ਿਕਾਇਤ ਉਤੇ ਕੇਸ ਦਰਜ ਕਰਕੇ ਜਾਂਚ ਆਰੰਭ ਕਰ ਲਈ ਹੈ। ਸਰਹੱਦੀ ਪਿੰਡ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਜੀ ਨੇੜੇ ਇੱਕ ਗਲੀ ਵਿੱਚ ਸ੍ਰੀ ਸੁਖਮਨੀ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਪਾੜਨ ਤੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਖਾਲੜਾ ਦੇ ਵਸਨੀਕ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦਾ ਲੜਕਾ ਰਣਜੀਤ ਸਿੰਘ ਸ਼ਾਮ 6 ਵਜੇ ਦੇ ਕਰੀਬ ਟਿਊਸ਼ਨ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੇ ਗਲੀ ਵਿੱਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਦੇਖੇ, ਜਿਸ ਤੋਂ ਬਾਅਦ ਉਸ ਨੇ ਨੇੜਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਸੂਚਨਾ ਦਿੱਤੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਥਾਣਾ ਖਾਲੜਾ ਦੇ ਐਸ.ਐਚ.ਓ ਬਲਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਦੇਵ ਸਿੰਘ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਲਿਖਿਆ ਕਿ ਪਿੰਡ ਖਾਲੜਾ (ਖੇਮਕਰਨ) ‘ਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਗਲੀਆਂ ‘ਚ ਸਾੜਨ ਦੀ ਕੋਸ਼ਿਸ ਕੀਤੀ ਗਈ।

ਇਹ ਮੰਦਭਾਗੀ ਖ਼ਬਰ ਜਾਣ ਕੇ ਬਹੁਤ ਦੁੱਖ ਹੋਇਆ। ਪਿਛਲੇ ਕੁੱਝ ਸਾਲਾਂ ਤੋਂ ਕੋਈ ਮਹੀਨਾ ਅਜਿਹਾ ਨਹੀਂ ਲੰਘ ਰਿਹਾ ਜਿਸ ਵਿੱਚ ਸੂਬੇ ਅੰਦਰ ਅਜਿਹੀ ਦੁਖਦਾਈ ਘਟਨਾ ਨਾ ਵਾਪਰੀ ਹੋਵੇ। ਮੈਂ ਪੰਜਾਬ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੀਆਂ ਪੀੜਾ ਦੇਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਨਾਲ ਹੀ ਪੰਥਕ ਆਗੂਆਂ ਨੂੰ ਵੀ ਸਵਾਲ ਹੈ ਕਿ ਹਰ ਮਹੀਨੇ ਹੋ ਰਹੀਆਂ ਇਹਨਾਂ ਬੇਅਦਬੀਆਂ ਲਈ ਨਾ ਤਾਂ ਸਰਕਾਰ ਨੂੰ ਕੁੱਝ ਪੁੱਛਿਆ ਜਾ ਰਿਹਾ ਹੈ ਨਾ ਹੀ ਕੋਈ ਦੋਸ਼ ਤਹਿ ਕੀਤੇ ਜਾ ਰਹੇ ਹਨ

Share This Article
Leave a comment