ਕੈਨੇਡਾ ਵਿਚ ਪਤੀ ਨੇ ਹੀ, ਖੋਹ ਲਈ ਆਪਣੀ ਪਤਨੀ ਦੀ ਜਿੰਦਗੀ, ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਨੇ, ਸਰਕਾਰ ਨੂੰ ਕੀਤੀ ਇਹ ਅਪੀਲ

Harjeet Singh
2 Min Read

ਵਿਦੇਸ਼ੀ ਧਰਤੀ ਕੈਨੇਡਾ ਵਿਚ ਪਤੀ ਵੱਲੋਂ ਬੇਰ-ਹਿਮੀ ਨਾਲ ਕ-ਤ-ਲ ਕੀਤੇ ਜਾਣ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ।ਹੁਸ਼ਿਆਰਪੁਰ ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਪਤੀ ਨੇ ਚਾ-ਕੂ ਨਾਲ ਵਾਰ ਕੇ ਕ-ਤ-ਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਕੁਲਵੰਤ ਕੌਰ ਉਮਰ 46 ਸਾਲ ਵਾਸੀ ਪਿੰਡ ਰਾਮਪੁਰ ਬਿੱਲਾਂ ਦੇ ਤੌਰ ਉੱਤੇ ਹੋਈ ਹੈ। ਮ੍ਰਿਤਕ ਦੇ ਮਾਪਿਆਂ ਨੇ ਆਪਣੀ ਲੜਕੀ ਦੀ ਦੇਹ ਭਾਰਤ (ਪੰਜਾਬ) ਲਿਆਉਣ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੀ ਮਾਤਾ ਗੁਰਬਖਸ਼ ਕੌਰ ਅਤੇ ਪਿਤਾ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਧਾਲੀਵਾਲ, ਜ਼ਿਲ੍ਹਾ ਕਪੂਰਥਲਾ ਦੇ ਨਾਲ ਹੋਇਆ ਸੀ। ਜੋ ਨਿਊ ਵੈਸਟਮਿੰਸਟਰ (ਵੈਨਕੂਵਰ), ਕੈਨੇਡਾ ਦੇ ਵਿੱਚ ਰਹਿੰਦਾ ਹੈ। ਤਿੰਨ ਦਿਨ ਪਹਿਲਾਂ ਉਨ੍ਹਾਂ ਨੂੰ ਨਿਊ ਵੈਸਟਮਿੰਸਟਰ ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਬੇਟੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਨੇ ਕ-ਤ-ਲ ਕਰ ਦਿੱਤਾ ਹੈ।

ਪਰਿਵਾਰ ਨੇ ਬੇਟੀ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਪਤੀ ਅਤੇ ਪਤਨੀ ਵਿਚਕਾਰ ਕਿਸ ਗੱਲ ਨੂੰ ਲੈ ਕੇ ਝ-ਗ-ੜਾ ਹੋਇਆ ਹੈ। ਅਸਲ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਲਗਾਤਾਰ ਕੈਨੇਡੀਅਨ ਪੁਲਿਸ ਨਾਲ ਗੱਲ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਂਦਾ ਜਾਵੇ ਜਾਂ ਉਨ੍ਹਾਂ ਨੂੰ ਤੁਰੰਤ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

Share This Article
Leave a comment