ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਪਲਟੀ , ਮੌਕੇ ‘ਤੇ ਪਿਆ ਚੀਕ ਚਿਹਾੜਾ, ਤਸਵੀਰਾਂ ਆਈਆਂ ਸਾਹਮਣੇ

Harjeet Singh
3 Min Read

ਪਠਾਨਕੋਟ-ਸੁਜਾਨਪੁਰ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਪਤਾ ਲੱਗਾ ਹੈ ਕਿ ਸਮਾਂ ਕਵਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਤੇਜ਼ ਰਫਤਾਰ ਕਾਰਨ ਬੱਸ ਸੜਕ ਤੋਂ ਪਲਟ ਗਈ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਹਾਸਲ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਉਸ ਸਮੇਂ ਹਾਦਸਾ ਹੋ ਗਿਆ, ਜਦੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਪ੍ਰਾਈਵੇਟ ਸਕੂਲ ਦੀ ਬੱਸ ਸਮੇਂ ਨੂੰ

ਕਵਰ ਕਰਨ ਲਈ ਤੇਜ਼ ਰਫਤਾਰ ਕਾਰਨ ਅੱਗੇ ਜਾ ਰਹੇ ਦੋ ਵਾਹਨਾਂ ਦੇ ਡਰਾਈਵਰ ਵੱਲੋਂ ਬ੍ਰੇਕ ਲਾਉਣ ਕਾਰਨ ਬੱਸ ਬੇਕਾਬੂ ਹੋ ਗਈ। ਬੱਸ ‘ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਬੱਸ ‘ਚ ਫਸਟ ਏਡ ਕਿੱਟ ਵੀ ਨਹੀਂ ਸੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੂਰੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਫਿਲਹਾਲ ਸਥਾਨਕ ਲੋਕਾਂ ਨੇ ਬੱਸ ਡਰਾਈਵਰ ‘ਤੇ ਦੋਸ਼ ਲਾਇਆ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਚਲਾਈ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਬੱਸ ਚਾਲਕ ਵੱਲੋਂ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਪਹਿਲਾਂ ਵੀ ਸਕੂਲ ਨੂੰ ਸ਼ਿਕਾਇਤ ਕੀਤੀ ਸੀ ਪਰ ਫਿਲਹਾਲ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ।

ਬੱਸ ਚਾਲਕ ਨੇ ਦੱਸਿਆ ਕਿ ਇਹ ਹਾਦਸਾ ਅੱਗੇ ਜਾ ਰਹੇ ਵਾਹਨਾਂ ਦੇ ਅਚਾਨਕ ਬ੍ਰੇਕ ਲੱਗਣ ਕਾਰਨ ਵਾਪਰਿਆ। ਜਦੋਂ ਉਸ ਨੂੰ ਫਸਟ ਏਡ ਕਿੱਟ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਬੱਸ ਵਿੱਚ ਕੋਈ ਫਸਟ ਏਡ ਕਿੱਟ ਨਹੀਂ ਹੈ। ਫਿਲਹਾਲ ਕਿਸੇ ਤਰ੍ਹਾਂ ਦਾ ਜਾਣੀ ਨੁਕਸਾਨ ਨਹੀਂ ਹੋਇਆ ਹੈ। ਸਮੇਂ ਨੂੰ ਕਵਰ ਕਰਨ ਲਈ ਉਹ ਤੇਜ਼ ਰਫਤਾਰ ਨਾਲ ਅੱਗੇ ਚੱਲ ਰਹੀਆਂ ਬੱਸਾਂ ਦੇ ਪਿੱਛੇ ਜਾ ਰਿਹਾ ਸੀ, ਜਿਸ ਕਾਰਨ ਅਚਾਨਕ ਬ੍ਰੇਕ ਲਾਉਣ ਨਾਲ ਇਹ ਹਾਦਸਾ ਵਾਪਰਿਆ, ਪਰ ਬੱਚੇ ਸਮੇਂ ਸਿਰ ਸਕੂਲ ਭੇਜ ਦਿੱਤੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Share This Article
Leave a comment